Amarnath Yatra Latest Update: ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸ਼ੁੱਕਰਵਾਰ ਨੂੰ ਅਮਰਨਾਥ ਯਾਤਰਾ ਲਈ ਸੁਰੱਖਿਆ ਸੰਬੰਧੀ ਤਿਆਰੀਆਂ ਦੀ ਸਮੀਖਿਆ ਕੀਤੀ, ਜੋ ਦੋ ਸਾਲ ਬਾਅਦ ਸ਼ੁਰੂ ਹੋਣ ਜਾ ਰਹੀ ਹੈ। ਇਸ ਬੈਠਕ 'ਚ ਫੈਸਲਾ ਲਿਆ ਗਿਆ ਕਿ ਘੱਟੋ-ਘੱਟ 12,000 ਨੀਮ ਫੌਜੀ ਬਲ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸੈਂਕੜੇ ਜਵਾਨ ਡਰੋਨ ਕੈਮਰਿਆਂ ਦੀ ਮਦਦ ਨਾਲ ਅਮਰਨਾਥ ਯਾਤਰਾ ਦੀ ਸੁਰੱਖਿਆ ਕਰਨਗੇ।
ਅਮਰਨਾਥ ਯਾਤਰਾ 30 ਜੂਨ ਤੋਂ ਸ਼ੁਰੂ ਹੋ ਰਹੀ ਹੈ। ਇਹ ਯਾਤਰਾ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਕਾਰਨ ਸਾਲ 2021 ਅਤੇ 2020 ਵਿੱਚ ਨਹੀਂ ਹੋ ਸਕੀ। ਇਸ ਨਾਲ ਹੀ ਸਾਲ 2019 'ਚ ਸੰਵਿਧਾਨ ਦੀ ਧਾਰਾ 370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਖਤਮ ਕਰਨ ਤੋਂ ਪਹਿਲਾਂ ਇਹ ਯਾਤਰਾ ਤੈਅ ਸਮੇਂ ਤੋਂ ਜਲਦੀ ਖਤਮ ਹੋ ਗਈ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਗ੍ਰਹਿ ਸਕੱਤਰ ਨੇ ਅਰਧ ਸੈਨਿਕ ਬਲਾਂ ਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਮਰਨਾਥ ਯਾਤਰਾ ਲਈ ਸੁਰੱਖਿਆ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪਹਿਲਗਾਮ ਅਤੇ ਬਾਲਟਾਲ ਯਾਤਰਾ ਮਾਰਗਾਂ 'ਤੇ ਜੰਮੂ-ਕਸ਼ਮੀਰ ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੇ 10,000 ਜਵਾਨ ਤਾਇਨਾਤ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਯਾਤਰਾ ਵਿੱਚ ਤਿੰਨ ਲੱਖ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਅਮਰਨਾਥ ਯਾਤਰਾ 11 ਅਗਸਤ ਨੂੰ ਸਮਾਪਤ ਹੋਵੇਗੀ।
ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਡਾਇਰੈਕਟਰ ਜਨਰਲ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਡਾਇਰੈਕਟਰ ਜਨਰਲ ਪੰਕਜ ਸਿੰਘ ਅਤੇ ਹੋਰ ਅਧਿਕਾਰੀ ਮੀਟਿੰਗ ਵਿੱਚ ਵਿਅਕਤੀਗਤ ਤੌਰ 'ਤੇ ਸ਼ਾਮਲ ਹੋਏ। ਜਦੋਂ ਕਿ ਜੰਮੂ ਅਤੇ ਕਸ਼ਮੀਰ ਦੇ ਅਧਿਕਾਰੀਆਂ ਨੇ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲਿਆ। ਜੰਮੂ-ਕਸ਼ਮੀਰ 'ਚ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਹੱਤਿਆਵਾਂ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ। ਜਿਸ ਦੇ ਮੱਦੇਨਜ਼ਰ ਸਰਕਾਰ ਲਈ ਅਮਰਨਾਥ ਯਾਤਰਾ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ
Watch : ਲਾੜੇ ਤੇ ਲਾੜੀ ਨੇ ਖੁਦ ਲਾਈ ਅੱਗ, ਆਪਣੇ ਹੀ ਵਿਆਹ 'ਚ ਡੇਅਰਡੇਵਿਲ ਐਂਟਰੀ