ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (11-12-2023)

ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥

ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
 
ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ।ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ।ਜੰਦਾਰੁ = {ਜੰਦਾਲ} ਅਵੈੜਾ।੪।ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂ) ਬਚ ਗਏ।੫।
 
ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget