ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (02-09-2025)

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥

ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
 
ਪਦਅਰਥ: ਬੀਨਾ = ਸੁਜਾਖਾ, ਸਿਆਣਾ। ਅੰਦਰੁ = ਮਨ {ਲਫ਼ਜ਼ 'ਅੰਦਰੁ' ਅਤੇ 'ਅੰਦਰਿ' ਦਾ ਫ਼ਰਕ ਚੇਤੇ ਰੱਖੋ}। ਤਤੁ = ਅਸਲੀਅਤ। ਮੋਖ ਦੁਆਰੁ = ਮੁਕਤੀ ਦਾ ਦਰਵਾਜ਼ਾ। ਅਧਾਰੁ = ਆਸਰਾ। ਮੋਖ = (ਹਉਮੈ ਤ੍ਰਿਸ਼ਨਾ ਆਦਿਕ ਵਿਕਾਰਾਂ ਤੋਂ) ਖ਼ਲਾਸੀ। ਸਹਜਿ = ਆਤਮਕ ਅਡੋਲਤਾ ਵਿਚ। ਵੀਚਾਰੁ = ਪਰਮਾਤਮਾ ਦੇ ਗੁਣਾਂ ਦੀ ਵਿਚਾਰ। ਗੁਰਮੁਖਿ = ਗੁਰੂ ਦੇ ਸਨਮੁਖ ਮਨੁੱਖ। ਕਿਨਕਾ = ਕਿਣਕਾ ਮਾਤ੍ਰ, ਥੋੜਾ ਜਿਤਨਾ ਹੀ। ਕਾਪੜੁ = ਕੱਪੜਾ, ਪੁਸ਼ਾਕ। ਖਿਮ = ਖਿਮਾ। ਪ੍ਰਿਮ ਕਾ = ਪ੍ਰੇਮ ਦਾ (ਸਿੰਗਾਰ) । ਕਿਲਬਿਖ = ਪਾਪ। ਜਿਣਕਾ = ਜਿੱਤ ਜਾਂਦਾ ਹੈ।
 
ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚr ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ ਜੀ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget