ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਮਾਰਚ 2025

AMRITVELE DA HUKAMNAMA : ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ

AMRITVELE DA HUKAMNAMA : ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਵਿਆਖਿਆ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Embed widget