ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-08-2023)
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥
ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥
हे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥