ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਫਰਵਰੀ 2025

Hukamnama Sahib:  ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ

Hukamnama Sahib:  ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥

ਅਰਥ: (ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ ॥੧॥ ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ ॥੧॥ ਰਹਾਉ ॥ (ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦੀ ਹੈ। (ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। (ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਤਦੋਂ ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ) ॥੨॥ ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ। ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ, ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ ॥੩॥ ਪਰ, ਹੇ ਭਾਈ! (ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ। ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ। ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ। (ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ। ਹੇ ਨਾਨਕ ਜੀ! (ਆਖੋ-) ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ ॥੪॥੫॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget