ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 07-12-2024

Hukamnama Sahib: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

Hukamnama Sahib: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget