Hukamnama Sahib: ਟੋਡੀ ਬਾਣੀ ਭਗਤਾਂ ਕੀ  ੴ ਸਤਿਗੁਰ ਪ੍ਰਸਾਦਿ ॥  ਕੋਈ ਬੋਲੈਨਿਰਵਾ ਕੋਈ ਬੋਲੈ ਦੂਰਿ ॥  ਜਲ ਕੀ ਮਾਛੁਲੀ ਚਰੈ ਖਜੂਰਿ ॥੧॥  ਕਾਂਇ ਰੇ ਬਕਬਾਦੁ ਲਾਇਓ ॥  ਜਿਨਿ ਹਰਿ ਪਾਇਓਤਿਨਹਿ ਛਪਾਇਓ ॥੧॥ ਰਹਾਉ ॥  ਪੰਡਿਤੁ ਹੋਇ ਕੈ ਬੇਦੁਬਖਾਨੈ ॥  ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥ 

ਅਰਥ:- ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ(ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇਚੜ੍ਹਦੇ ਹਨ)।1।   ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾਫਿਰਦਾ)।1। ਰਹਾਉ।   ਵਿੱਦਿਆ ਹਾਸਲ ਕਰ ਕੇ (ਬ੍ਰਾਹਮਣਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ)।2।1।   ਸ਼ਬਦ ਦਾਭਾਵ:- ਵਿੱਦਿਆ ਦੇ ਬਲ ਨਾਲ ਪਰਮਾਤਮਾ ਦੀ ਹਸਤੀ ਬਾਰੇਬਹਿਸ ਕਰਨੀ ਵਿਅਰਥ ਉੱਦਮ ਹੈ; ਉਸ ਦੀ ਭਗਤੀ ਕਰਨਾ ਹੀਜ਼ਿੰਦਗੀ ਦਾ ਸਹੀ ਰਾਹ ਹੈ।1।    

ਗੱਜ-ਵੱਜ ਕੇ ਫਤਹਿ ਬੁਲਾਓ ਜੀ !ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।