ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਮਾਰਚ 2025

Hukamnama Sahib:  ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ

Hukamnama Sahib:  ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ॥ ਰਹਾਉ॥ (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget