ਪੜਚੋਲ ਕਰੋ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 08-12-2024
Hukamnama Sahib: ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ

Hukamnama Sahib
Source : ABPLIVE AI
Hukamnama Sahib: ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ॥੧॥
ਵਿਆਖਿਆ:-
ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ| ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ)
ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















