Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਪ੍ਰੈਲ 2025
Hukamnama Sahib: ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ

Hukamnama Sahib: ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥
----
ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ।
ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧।
----
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















