ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2025

Hukamnama Sahib: ਧਨਾਸਰੀ ਮਹਲਾ ੧ ॥   ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥   ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥   ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥   ਪਰਵਾਣਾ ਆਇਆ ਹੁਕਮਿ ਪਠਾਇਆ...

Hukamnama Sahib: ਧਨਾਸਰੀ ਮਹਲਾ ੧ ॥   ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥   ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥   ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥   ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥   ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥   ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥   ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ 

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ,  ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget