ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਸਤੰਬਰ 2025

Hukamnama Sahib: ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍॥ ਜਿਥੈ ਲੇਖਾ ਮੰਗੀਐ...

Hukamnama Sahib: ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਅਰਥ:- ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।1। ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।9।1।3।

 Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! 
ਵਾਹਿਗੁਰੂ ਜੀ ਕੀ ਫਤਹਿ !!
  
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget