ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਪ੍ਰੈਲ 2025

Hukamnama Sahib: ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ

Hukamnama Sahib: ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧। ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) । ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ)  ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ।੨। ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ,ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ।੧੬।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget