ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਸਤੰਬਰ 2025

Hukamnama Sahib: ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥

Hukamnama Sahib: ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥

ਅਰਥ:- ਹੇ ਭਾਈ! (ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ)। ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ)। ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।  ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।1।   ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ।2।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget