ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਗਸਤ 2025

Hukamnama Sahib:  ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥...

Hukamnama Sahib:  ਸੋਰਠਿ ਮਹਲਾ ੫ ॥ 
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ 

ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩।ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget