Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਸਤੰਬਰ 2025
Hukamnama Sahib: ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ...

Hukamnama Sahib: ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।
( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















