ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਸਤੰਬਰ 2025

Hukamnama Sahib: ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥

Hukamnama Sahib: ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ {ਅੰਗ601} 

ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।  ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget