Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2025
Hukamnama Sahib: ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ...

Hukamnama Sahib: ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਅਰਥ:- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! (ਕਬੀਰ ਜੀ ਆਪਣੇ ਆਪ ਨੂੰ ਕਹਿੰਦੇ ਹਨ ) ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਜੀ ਕਹਿੰਦੇ ਹਨ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।
( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















