ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਸਤੰਬਰ 2025

Hukamnama Sahib: ਸੂਹੀ ਮਹਲਾ ੧ ॥   ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥  ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥  ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ...

Hukamnama Sahib: ਸੂਹੀ ਮਹਲਾ ੧ ॥   ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥  ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥  ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥  ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥  ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥  ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥  ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥  ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥  ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ 

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ।  ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)।  ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥  ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ,  (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ,ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥  (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ,ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ।  ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥  ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ । ਗੁਰੂ ਨਾਨਕ ਜੀ ਕਹਿੰਦੇ ਹਨ, ਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ, ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥ 

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget