ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2025

Hukamnama Sahib: ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ...

Hukamnama Sahib: ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget