Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਸਤੰਬਰ 2025
Hukamnama Sahib: ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ...

Hukamnama Sahib: ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਗੁਰੂ ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨।
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















