ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2025

Hukamnama Sahib: ਸਲੋਕੁ ਮਃ ੩ ॥  ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ...

Hukamnama Sahib: ਸਲੋਕੁ ਮਃ ੩ ॥  ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥॥ 

ਅਰਥ:ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਮਃ ੩ ॥ ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ,  ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਗੁਰੂ ਨਾਨਕ ਜੀਆਪਣੇ ਆਪ ਨੂੰ ਕਿਹੰਦੇ ਹਨ, ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget