ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (05-10-2025)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਪਦਅਰਥ: ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ ਪੈਂਦਾ ਹੈ (ਤੇ ਨਿਕਲ ਜਾਂਦਾ ਹੈ) । ਇਹੈ ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ।੧।ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ = ਭਾਰ, ਉਲਟਾ। ਸੋ ਦਿਨੁ = ਉਹ ਸਮਾ।੧।ਰਹਾਉ। ਮਧੁ = ਸ਼ਹਿਦਸਠੋਰਿ = ਸਠੋਰ ਨੇ {skt. शठ = A rogue, a fool} ਮੂਰਖ ਨੇ, ਠੱਗ ਨੇ। ਜਿਉ...ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ) , ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ। ਲੇਹੁ ਲੇਹੁ = ਲਉ, ਲੈ ਚੱਲੋਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ।੨।ਦੇਹੁਰੀ = ਘਰ ਦੀ ਬਾਹਰਲੀ ਦਲੀਜ਼ਲਉ = ਤੱਕ। ਬਰੀ ਨਾਰਿ = ਵਹੁਟੀ। ਸੰਗਿ ਭਈ = ਨਾਲ ਹੋਈ, ਨਾਲ ਗਈ। ਮਰਘਟ = ਮਸਾਣ। ਕੁਟੰਬੁ = ਪਰਵਾਰ। ਹੰਸੁ = ਆਤਮਾ।੩।ਕੂਆ = ਖੂਹ। ਕਾਲ ਗ੍ਰਸ ਕੂਆ = ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ। ਆਪੁ = ਆਪਣੇ ਆਪ ਨੂੰ। ਨਲਨੀ = ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ। ਭ੍ਰਮਿ = ਭਰਮ ਵਿਚ, ਡਰ ਵਿਚ, ਡੁੱਬਣ ਦੇ ਡਰ ਵਿਚ। ਸੂਆ = ਤੋਤਾ।੪।

ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।ਕਬੀਰ ਜੀ ਆਖਦੇ ਹਨ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget