Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-11-2025)
Hukamnama Sahib: ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥

Hukamnama Sahib: ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥
ਜੀਅਰਾ = ਕਮਜ਼ੋਰ ਜਿੰਦ। ਖੀਰ = ਦੁੱਧ। ਅਧਾਰ = ਆਸਰਾ। ਖੀਰ ਅਧਾਰੀ = ਖੀਰ ਅਧਾਰਿ, ਦੁੱਧ ਦੇ ਸਹਾਰੇ ਤੇ। ਅਗਮ = ਅਪਹੁੰਚ। ਅਗੋਚਰ = {ਅ-ਗੋ-ਚ-ਰ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਗੁਰਮੁਖਿ = ਗੁਰੂ ਵਲ ਮੂੰਹ ਕੀਤਿਆਂ, ਗੁਰੂ ਦੀ ਸਰਨ ਪਿਆਂ। ਕੈ = ਤੋਂ।੧। ਕੀਰਤਿ = ਸਿਫ਼ਤਿ-ਸਾਲਾਹ। ਤਰੁ ਤਾਰੀ = ਤਾਰੀ ਤਰ, ਪਾਰ ਲੰਘਣ ਦਾ ਉੱਦਮ ਕਰ। ਅੰਮ੍ਰਿਤ ਜਲੁ = ਆਤਮਕ ਜੀਵਨ ਦੇਣ ਵਾਲਾ ਜਲ।ਰਹਾਉ।
ਰਾਗ ਗੂਜਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਮੇਰੀ ਕਮਜ਼ੋਰ ਜਿੰਦ ਪਰਮਾਤਮਾ (ਦੇ ਮਿਲਾਪ) ਤੋਂ ਬਿਨਾ ਧੀਰਜ ਨਹੀਂ ਫੜ ਸਕਦੀ, ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ਹੀ ਰਹਿ ਸਕਦਾ ਹੈ। ਹੇ ਭਾਈ! ਉਹ ਪ੍ਰਭੂ, ਜੋ ਅਪਹੁੰਚ ਹੈ (ਜਿਸ ਤਕ ਜੀਵ ਆਪਣੀ ਸਿਆਣਪ ਦੇ ਬਲ ਨਾਲ ਨਹੀਂ ਪਹੰੁੰਚ ਸਕਦਾ), ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ, (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ (ਸਦਾ) ਸਦਕੇ ਜਾਂਦਾ ਹਾਂ।੧। ਹੇ (ਮੇਰੇ) ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਦਾ ਜਤਨ ਕਰਿਆ ਕਰ। ਹੇ ਮਨ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਗੁਰੂ ਦੀ ਸਰਨ ਪਿਆਂ ਮਿਲਦਾ ਹੈ। (ਪਰ, ਹੇ ਪ੍ਰਭੂ! ਤੇਰਾ ਨਾਮ-ਜਲ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੋਵੇ।ਰਹਾਉ।
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















