ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 10-12-2024

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
 
ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) ।
 
ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।
 
ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget