ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
 
ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।
 
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget