ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-03-2024)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।
ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Advertisement
ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Embed widget