ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (10-10-2025)

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥

ਤਿਲੰਗ ਮਃ ੧ ॥

ਇਆਨੜੀਏ ਮਾਨੜਾ ਕਾਇ ਕਰੇਹਿਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁਪਾਵੈਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

ਪਦਅਰਥ: ਇਆਨੀ = ਅੰਞਾਣ ਕੁੜੀ। ਇਆਨੜੀ = ਬਹੁਤ ਅੰਞਾਣ ਕੁੜੀ। ਇਆਨੜੀਏ = ਹੇ ਬਹੁਤ ਅੰਞਾਣ ਜਿੰਦੇ! ਮਾਨੜਾ = ਕੋਝਾ ਮਾਣ। ਕਾਇ = ਕਿਉਂ? ਕਰੇਹਿ = ਤੂੰ ਕਰਦੀ ਹੈਂ। ਘਰਿ = ਘਰ ਵਿਚ, ਹਿਰਦੇ ਵਿਚ। ਰੰਗੋ = ਰੰਗੁ, ਆਨੰਦ। ਕੀ = ਕਿਉਂ? ਧਨ ਕੰਮਲੀਏ = ਹੇ ਭੋਲੀ ਜੀਵ = ਇਸਤ੍ਰੀਏ! ਬਾਹਰੁ = ਬਾਹਰਲਾ ਜਗਤ {ਨੋਟ:'ਬਾਹਰਿ' ਅਤੇ 'ਬਾਹਰੁ' ਦਾ ਫ਼ਰਕ ਚੇਤੇ ਰੱਖਣ = ਜੋਗ ਹੈ}ਭਾਵ ਕਾ = ਪ੍ਰੇਮ ਦਾ। ਸਲਾਈ = ਸੁਰਮਚੂ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਈਦਾ ਹੈ। ਲਾਗੀ = ਲੱਗੀ ਹੋਈ, ਜੁੜੀ ਹੋਈ।੧।ਕਿਆ ਕਰੇ = ਕੀਹ ਕਰ ਸਕਦੀ ਹੈ? ਕੰਤ ਨ ਭਾਵੈ = ਕੰਤ ਨੂੰ ਚੰਗੀ ਨਾਹ ਲੱਗੇ। ਕਰਣ ਪਲਾਹ = {करूणाप्रलाप} ਤਰਲੇ, ਕੀਰਨੇ।ਸਾਧਨ = ਜੀਵ = ਇਸਤ੍ਰੀ। ਕਰਮਾ = ਕਰਮ, ਬਖ਼ਸ਼ਸ਼ਧਾਵੈ = ਦੌੜ = ਭੱਜ ਕਰੇ। ਮਾਤੀ = ਮੱਤੀ ਹੋਈ, ਮਸਤ। ਇਨੀ ਬਾਤੀ = ਇਹਨਾਂ ਗੱਲਾਂ ਨਾਲ। ਕਾਮਣਿ = ਇਸਤ੍ਰੀ।੨।ਵਾਹੈ ਉਹਨਾਂ ਨੂੰ। ਹਿਕਮਤਿ = ਚਲਾਕੀ। ਹੁਕਮੁ = ਧੱਕਾ, ਵਧੀਕੀ, ਜੋਰਾਵਰੀ। ਜਾ ਕੈ ਪ੍ਰੇਮਿ = ਜਿਸ ਦੇ ਪ੍ਰੇਮ ਦੀ ਰਾਹੀਂ। ਤਉ = ਉਸ ਦੀ। ਮਨੋ = ਮਨੁਪਰਮਲੁ = ਸੁਗੰਧੀ। ਏਵ = ਇਸ ਤਰ੍ਹਾਂ। ਕਹਹਿ = ਕਹਿੰਦੀਆਂ ਹਨ।੩।ਆਪੁ = ਆਪਾ = ਭਾਵ। ਅਉਰੁ = ਕੋਈ ਹੋਰ ਉੱਦਮ। ਕੈਸੀ ਚਤੁਰਾਈ = ਵਿਅਰਥ ਚਲਾਕੀ। ਲੇਖੈ = ਲੇਖੇ ਵਿਚ, ਸਫਲ। ਨਉਨਿਧਿ = ਨੌ ਖ਼ਜ਼ਾਨੇ। ਸਭਰਾਈ = ਭਰਾਵਾਂ ਵਾਲੀ, ਸਾਰੇ ਪਰਵਾਰ ਵਿਚ ਆਦਰ ਵਾਲੀ। ਰੰਗਿ = ਰੰਗ ਵਿਚ। ਰਾਤੀ = ਰੱਤੀ ਹੋਈ, ਰੰਗੀ ਹੋਈ। ਅਹਿ = ਦਿਨ। ਨਿਸਿ = ਰਾਤ। ਭਾਇ = ਭਾਉ ਵਿਚ, ਪ੍ਰੇਮ ਵਿਚ। ਸੁੰਦਰਿ = ਸੁੰਦਰੀ, ਸੋਹਣੀ। ਸਾਈ = ਉਹੀ ਇਸਤ੍ਰੀ। ਸਰੂਪ = ਰੂਪ ਵਾਲੀ। ਬਿਚਖਣਿ = ਅਕਲ ਵਾਲੀ {विचक्षण = ਤੀਖਣ = ਬੁਧਿ}ਸਾ = ਉਹ ਇਸਤ੍ਰੀ।੪।

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ)ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।

(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।

ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।

 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget