ਤਿਲੰਗ ਮਃ ੧ ॥

ਇਆਨੜੀਏਮਾਨੜਾ ਕਾਇ ਕਰੇਹਿਆਪਨੜੈਘਰਿ ਹਰਿ ਰੰਗੋ ਕੀ ਨ ਮਾਣੇਹਿਸਹੁਨੇੜੈ ਧਨ ਕੰਮਲੀਏਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿਸਲਾਈਆਨੈਣੀ ਭਾਵ ਕਾ ਕਰਿਸੀਗਾਰੋ ॥ ਤਾ ਸੋਹਾਗਣਿਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁਪਾਵੈਵਿਣੁ ਕਰਮਾ ਕਿਛੁਪਾਈਐਨਾਹੀ ਜੇ ਬਹੁਤੇਰਾ ਧਾਵੈਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿਸਮਾਣੀਇਨੀਬਾਤੀਸਹੁਪਾਈਐਨਾਹੀ ਭਈ ਕਾਮਣਿ ਇਆਣੀ ॥੨॥ ਜਾਇਪੁਛਹੁਸੋਹਾਗਣੀਵਾਹੈਕਿਨੀਬਾਤੀਸਹੁਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿਮਾਨੀਐਹਿਕਮਤਿਹੁਕਮੁਚੁਕਾਈਐ ॥ ਜਾ ਕੈ ਪ੍ਰੇਮਿਪਦਾਰਥੁਪਾਈਐਤਉਚਰਣੀਚਿਤੁਲਾਈਐਸਹੁਕਹੈ ਸੋ ਕੀਜੈਤਨੁ ਮਨੋ ਦੀਜੈ ਐਸਾ ਪਰਮਲੁਲਾਈਐ ॥ ਏਵ ਕਹਹਿਸੋਹਾਗਣੀਭੈਣੇਇਨੀਬਾਤੀਸਹੁਪਾਈਐ ॥੩॥ ਆਪੁਗਵਾਈਐ ਤਾ ਸਹੁਪਾਈਐਅਉਰੁ ਕੈਸੀ ਚਤੁਰਾਈ ॥ ਸਹੁਨਦਰਿਕਰਿਦੇਖੈ ਸੋ ਦਿਨੁਲੇਖੈਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈਐਸੈਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇਸਮਾਣੀਸੁੰਦਰਿਸਾਇ ਸਰੂਪ ਬਿਚਖਣਿਕਹੀਐ ਸਾ ਸਿਆਣੀ ॥੪॥੨॥੪॥

ਪਦਅਰਥ: ਇਆਨੀ = ਅੰਞਾਣ ਕੁੜੀ। ਇਆਨੜੀ = ਬਹੁਤ ਅੰਞਾਣ ਕੁੜੀ। ਇਆਨੜੀਏ = ਹੇ ਬਹੁਤ ਅੰਞਾਣ ਜਿੰਦੇ! ਮਾਨੜਾ = ਕੋਝਾ ਮਾਣ। ਕਾਇ = ਕਿਉਂ? ਕਰੇਹਿ = ਤੂੰ ਕਰਦੀ ਹੈਂ। ਘਰਿ = ਘਰ ਵਿਚ, ਹਿਰਦੇ ਵਿਚ। ਰੰਗੋ = ਰੰਗੁ, ਆਨੰਦ। ਕੀ = ਕਿਉਂ? ਧਨ ਕੰਮਲੀਏ = ਹੇ ਭੋਲੀ ਜੀਵ = ਇਸਤ੍ਰੀਏ! ਬਾਹਰੁ = ਬਾਹਰਲਾ ਜਗਤ {ਨੋਟ:'ਬਾਹਰਿ' ਅਤੇ 'ਬਾਹਰੁ' ਦਾ ਫ਼ਰਕ ਚੇਤੇ ਰੱਖਣ = ਜੋਗ ਹੈ}ਭਾਵ ਕਾ = ਪ੍ਰੇਮ ਦਾ। ਸਲਾਈ = ਸੁਰਮਚੂ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਈਦਾ ਹੈ। ਲਾਗੀ = ਲੱਗੀ ਹੋਈ, ਜੁੜੀ ਹੋਈ।੧।ਕਿਆ ਕਰੇ = ਕੀਹ ਕਰ ਸਕਦੀ ਹੈ? ਕੰਤ ਨ ਭਾਵੈ = ਕੰਤ ਨੂੰ ਚੰਗੀ ਨਾਹ ਲੱਗੇ। ਕਰਣ ਪਲਾਹ = {करूणाप्रलाप} ਤਰਲੇ, ਕੀਰਨੇ।ਸਾਧਨ = ਜੀਵ = ਇਸਤ੍ਰੀ। ਕਰਮਾ = ਕਰਮ, ਬਖ਼ਸ਼ਸ਼ਧਾਵੈ = ਦੌੜ = ਭੱਜ ਕਰੇ। ਮਾਤੀ = ਮੱਤੀ ਹੋਈ, ਮਸਤ। ਇਨੀਬਾਤੀ = ਇਹਨਾਂ ਗੱਲਾਂ ਨਾਲ। ਕਾਮਣਿ = ਇਸਤ੍ਰੀ।੨।ਵਾਹੈਉਹਨਾਂ ਨੂੰ। ਹਿਕਮਤਿ = ਚਲਾਕੀ। ਹੁਕਮੁ = ਧੱਕਾ, ਵਧੀਕੀ, ਜੋਰਾਵਰੀ। ਜਾ ਕੈ ਪ੍ਰੇਮਿ = ਜਿਸ ਦੇ ਪ੍ਰੇਮ ਦੀ ਰਾਹੀਂ। ਤਉ = ਉਸ ਦੀ। ਮਨੋ = ਮਨੁਪਰਮਲੁ = ਸੁਗੰਧੀ। ਏਵ = ਇਸ ਤਰ੍ਹਾਂ। ਕਹਹਿ = ਕਹਿੰਦੀਆਂ ਹਨ।੩।ਆਪੁ = ਆਪਾ = ਭਾਵ। ਅਉਰੁ = ਕੋਈ ਹੋਰ ਉੱਦਮ। ਕੈਸੀ ਚਤੁਰਾਈ = ਵਿਅਰਥ ਚਲਾਕੀ। ਲੇਖੈ = ਲੇਖੇ ਵਿਚ, ਸਫਲ। ਨਉਨਿਧਿ = ਨੌ ਖ਼ਜ਼ਾਨੇ। ਸਭਰਾਈ = ਭਰਾਵਾਂ ਵਾਲੀ, ਸਾਰੇ ਪਰਵਾਰ ਵਿਚ ਆਦਰ ਵਾਲੀ। ਰੰਗਿ = ਰੰਗ ਵਿਚ। ਰਾਤੀ = ਰੱਤੀ ਹੋਈ, ਰੰਗੀ ਹੋਈ। ਅਹਿ = ਦਿਨ। ਨਿਸਿ = ਰਾਤ। ਭਾਇ = ਭਾਉ ਵਿਚ, ਪ੍ਰੇਮ ਵਿਚ। ਸੁੰਦਰਿ = ਸੁੰਦਰੀ, ਸੋਹਣੀ। ਸਾਈ = ਉਹੀ ਇਸਤ੍ਰੀ। ਸਰੂਪ = ਰੂਪ ਵਾਲੀ। ਬਿਚਖਣਿ = ਅਕਲ ਵਾਲੀ {विचक्षण = ਤੀਖਣ = ਬੁਧਿ}ਸਾ = ਉਹ ਇਸਤ੍ਰੀ।੪।

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰਕਰ।ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ)ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।

(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।

ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।