ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)

ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ

ਬਿਲਾਵਲੁ ਮਹਲਾ ੪ ॥
ਖਤ੍ਰੀ ਬ੍ਰਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥
ਵੀਰਵਾਰ, ੨੬ ਮੱਘਰ (ਸੰਮਤ ੫੫੭ ਨਾਨਕਸ਼ਾਹੀ) ੧੧ ਦਸੰਬਰ, ੨੦੨੫ (ਅੰਗ: ੮੦੦)

ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੪ ॥
ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ । ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ । ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ ।੧। ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ ।੧।ਰਹਾਉ। (ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆਪਣੀ ਭਲਾਈ ਦੇ) ਅਨੇਕਾਂ ਤੇ ਬਥੇਰੇ ਢੰਗ ਸੋਚੀਦੇ ਹਨ, ਪਰ ਉਹੀ ਗੱਲ ਹੁੰਦੀ ਹੈ ਜੋ (ਰਜ਼ਾ ਅਨੁਸਾਰ) ਜ਼ਰੂਰ ਹੋਣੀ ਹੁੰਦੀ ਹੈ । ਹਰੇਕ ਜੀਵ ਆਪਣਾ ਭਲਾ ਲੋੜਦਾ ਹੈ, ਪਰ ਪ੍ਰਭੂ ਉਹ ਕੰਮ ਕਰ ਦੇਂਦਾ ਹੈ ਜੋ ਮੇਰੇ (ਤੁਹਾਡੇ) ਚਿੱਤ ਚੇਤੇ ਭੀ ਨਹੀਂ ਹੁੰਦਾ ।੨। ਹੇ ਸੰਤ ਜਨੋ! ਆਪਣੇ ਮਨ ਦੀ ਮਰਜ਼ੀ (ਉਤੇ ਤੁਰਨਾ) ਛੱਡ ਦਿਉ (ਗੁਰੂ ਦੇ ਹੁਕਮ ਵਿਚ ਤੁਰੋ), ਪਰ ਇਹ ਗੱਲ ਹੈ ਬੜੀ ਹੀ ਔਖੀ । (ਫਿਰ ਭੀ) ਗੁਰੂ ਪਾਤਿਸ਼ਾਹ ਦੀ ਮਤਿ ਲੈ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ ।੩। ਹੇ ਮਾਲਕ-ਪ੍ਰਭੂ! ਚੰਗੀ ਮੰਦੀ ਮਤਿ ਤੇਰੇ ਆਪਣੇ ਵੱਸ ਵਿਚ ਹੈ (ਤੇਰੀ ਪ੍ਰੇਰਨਾ ਅਨੁਸਾਰ ਹੀ ਕੋਈ ਜੀਵ ਚੰਗੇ ਰਾਹ ਤੁਰਦਾ ਹੈ ਕੋਈ ਮੰਦੇ ਪਾਸੇ), ਅਸੀ ਤੇਰੇ ਵਾਜੇ ਹਾਂ, ਤੂੰ ਸਾਨੂੰ ਵਜਾਣ ਵਾਲਾ ਸਭ ਵਿਚ ਵੱਸਣ ਵਾਲਾ ਪ੍ਰਭੂ ਹੈਂ । ਹੇ ਦਾਸ ਨਾਨਕ ਦੇ ਮਾਲਕ ਪ੍ਰਭੂ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸਾਨੂੰ ਬੁਲਾਂਦਾ ਹੈ (ਸਾਡੇ ਮੂੰਹੋਂ ਬੋਲ ਕਢਾਂਦਾ ਹੈਂ) ।੪।੫।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਨਵੇਂ ਸਾਲ 'ਤੇ ਪੰਜਾਬ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਐਲਾਨ, ਮਿਲਣਗੀਆਂ ਆਹ ਸਹੂਲਤਾਂ
ਨਵੇਂ ਸਾਲ 'ਤੇ ਪੰਜਾਬ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਐਲਾਨ, ਮਿਲਣਗੀਆਂ ਆਹ ਸਹੂਲਤਾਂ
Public Holiday: ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਵੱਡੀ ਅਪਡੇਟ, ਜਨਵਰੀ ਮਹੀਨੇ 13 ਦਿਨ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ; ਵੇਖੋ ਲਿਸਟ...
ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਵੱਡੀ ਅਪਡੇਟ, ਜਨਵਰੀ ਮਹੀਨੇ 13 ਦਿਨ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ; ਵੇਖੋ ਲਿਸਟ...
ਵੱਧ ਤਣਾਅ ਤੇ ਐਂਜਾਇਟੀ ਨਾਲ ਵਧਦਾ ਹਾਰਟ ਅਟੈਕ ਦਾ ਖਤਰਾ: ਡਾਕਟਰ ਦਾ ਖੁਲਾਸਾ
ਵੱਧ ਤਣਾਅ ਤੇ ਐਂਜਾਇਟੀ ਨਾਲ ਵਧਦਾ ਹਾਰਟ ਅਟੈਕ ਦਾ ਖਤਰਾ: ਡਾਕਟਰ ਦਾ ਖੁਲਾਸਾ
ਪੰਜਾਬ ਪੁਲਿਸ 'ਚ ਭਰਤੀ ਹੋਣਗੇ 10 ਹਜ਼ਾਰ ਜਵਾਨ, ਸਰਕਾਰ ਨੇ ਪ੍ਰਸਤਾਵ ਕੀਤਾ ਮਨਜ਼ੂਰ, ਡੀਜੀਪੀ ਗੌਰਵ ਯਾਦਵ ਨੇ ਦਿੱਤੀ ਅਹਿਮ ਜਾਣਕਾਰੀ
ਪੰਜਾਬ ਪੁਲਿਸ 'ਚ ਭਰਤੀ ਹੋਣਗੇ 10 ਹਜ਼ਾਰ ਜਵਾਨ, ਸਰਕਾਰ ਨੇ ਪ੍ਰਸਤਾਵ ਕੀਤਾ ਮਨਜ਼ੂਰ, ਡੀਜੀਪੀ ਗੌਰਵ ਯਾਦਵ ਨੇ ਦਿੱਤੀ ਅਹਿਮ ਜਾਣਕਾਰੀ
Advertisement

ਵੀਡੀਓਜ਼

ਟੋਪੀ ਵਾਲੇ ਮਾਮਲੇ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ 'ਚ ਆਹ ਕੀ ਹੋਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
What did Pannu say to the Akali Dal after the session?
BJP ਦੀ ਗੋਦੀ 'ਚ ਬੈਠ ਗਿਆ ਅਕਾਲੀ ਦਲ: CM ਮਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਵੇਂ ਸਾਲ 'ਤੇ ਪੰਜਾਬ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਐਲਾਨ, ਮਿਲਣਗੀਆਂ ਆਹ ਸਹੂਲਤਾਂ
ਨਵੇਂ ਸਾਲ 'ਤੇ ਪੰਜਾਬ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਐਲਾਨ, ਮਿਲਣਗੀਆਂ ਆਹ ਸਹੂਲਤਾਂ
Public Holiday: ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਵੱਡੀ ਅਪਡੇਟ, ਜਨਵਰੀ ਮਹੀਨੇ 13 ਦਿਨ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ; ਵੇਖੋ ਲਿਸਟ...
ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਵੱਡੀ ਅਪਡੇਟ, ਜਨਵਰੀ ਮਹੀਨੇ 13 ਦਿਨ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ; ਵੇਖੋ ਲਿਸਟ...
ਵੱਧ ਤਣਾਅ ਤੇ ਐਂਜਾਇਟੀ ਨਾਲ ਵਧਦਾ ਹਾਰਟ ਅਟੈਕ ਦਾ ਖਤਰਾ: ਡਾਕਟਰ ਦਾ ਖੁਲਾਸਾ
ਵੱਧ ਤਣਾਅ ਤੇ ਐਂਜਾਇਟੀ ਨਾਲ ਵਧਦਾ ਹਾਰਟ ਅਟੈਕ ਦਾ ਖਤਰਾ: ਡਾਕਟਰ ਦਾ ਖੁਲਾਸਾ
ਪੰਜਾਬ ਪੁਲਿਸ 'ਚ ਭਰਤੀ ਹੋਣਗੇ 10 ਹਜ਼ਾਰ ਜਵਾਨ, ਸਰਕਾਰ ਨੇ ਪ੍ਰਸਤਾਵ ਕੀਤਾ ਮਨਜ਼ੂਰ, ਡੀਜੀਪੀ ਗੌਰਵ ਯਾਦਵ ਨੇ ਦਿੱਤੀ ਅਹਿਮ ਜਾਣਕਾਰੀ
ਪੰਜਾਬ ਪੁਲਿਸ 'ਚ ਭਰਤੀ ਹੋਣਗੇ 10 ਹਜ਼ਾਰ ਜਵਾਨ, ਸਰਕਾਰ ਨੇ ਪ੍ਰਸਤਾਵ ਕੀਤਾ ਮਨਜ਼ੂਰ, ਡੀਜੀਪੀ ਗੌਰਵ ਯਾਦਵ ਨੇ ਦਿੱਤੀ ਅਹਿਮ ਜਾਣਕਾਰੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਸੰਘਣੀ ਧੁੰਦ ਵਿਚਾਲੇ ਵਾਪਰਿਆ ਵੱਡਾ ਹਾਦਸਾ, ਨੌਜਵਾਨ ਦੀ ਮੌਤ
ਪੰਜਾਬ ਦੇ ਇਸ ਜ਼ਿਲ੍ਹੇ 'ਚ ਸੰਘਣੀ ਧੁੰਦ ਵਿਚਾਲੇ ਵਾਪਰਿਆ ਵੱਡਾ ਹਾਦਸਾ, ਨੌਜਵਾਨ ਦੀ ਮੌਤ
328 ਪਾਵਨ ਸਰੂਪਾਂ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਸੁਖਬੀਰ ਬਾਦਲ ਦੇ ਕਰੀਬੀ ਨੂੰ ਕੀਤਾ ਗ੍ਰਿਫਤਾਰ
328 ਪਾਵਨ ਸਰੂਪਾਂ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਸੁਖਬੀਰ ਬਾਦਲ ਦੇ ਕਰੀਬੀ ਨੂੰ ਕੀਤਾ ਗ੍ਰਿਫਤਾਰ
Gold Silver Rate Today: ਨਵੇਂ ਸਾਲ ਮੌਕੇ ਗਾਹਕਾਂ ਨੂੰ ਵੱਡੀ ਰਾਹਤ, ਸੋਨੇ ਦੇ ਧੜੰਮ ਡਿੱਗੇ ਰੇਟ, ਚਾਂਦੀ ਵੀ ਟੁੱਟੀ; ਜਾਣੋ ਅੱਜ 10 ਗ੍ਰਾਮ ਕਿੰਨਾ ਸਸਤਾ?
ਨਵੇਂ ਸਾਲ ਮੌਕੇ ਗਾਹਕਾਂ ਨੂੰ ਵੱਡੀ ਰਾਹਤ, ਸੋਨੇ ਦੇ ਧੜੰਮ ਡਿੱਗੇ ਰੇਟ, ਚਾਂਦੀ ਵੀ ਟੁੱਟੀ; ਜਾਣੋ ਅੱਜ 10 ਗ੍ਰਾਮ ਕਿੰਨਾ ਸਸਤਾ?
HAPPY NEW YEAR ਮੈਸੇਜ ਕਰ ਸਕਦਾ ਮੋਬਾਈਲ ਹੈਕ: ਪੰਜਾਬ ਪੁਲਿਸ ਦਾ ਅਲਰਟ, ਕਲਿੱਕ ਕਰਨ ਤੋਂ ਪਹਿਲਾਂ ਸਾਵਧਾਨ ਰਹੋ ਨਹੀਂ ਤਾਂ ਡਾਟਾ, ਬੈਂਕ ਖਾਤਾ ਤੇ OTP ਹੈਕ ਹੋ ਸਕਦੇ
HAPPY NEW YEAR ਮੈਸੇਜ ਕਰ ਸਕਦਾ ਮੋਬਾਈਲ ਹੈਕ: ਪੰਜਾਬ ਪੁਲਿਸ ਦਾ ਅਲਰਟ, ਕਲਿੱਕ ਕਰਨ ਤੋਂ ਪਹਿਲਾਂ ਸਾਵਧਾਨ ਰਹੋ ਨਹੀਂ ਤਾਂ ਡਾਟਾ, ਬੈਂਕ ਖਾਤਾ ਤੇ OTP ਹੈਕ ਹੋ ਸਕਦੇ
Embed widget