ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-12-2023)

ਗੁਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥

ਗੁਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥
 
ਕਬ ਹੂ = ਕਦੇ ਭੀ। ਸਿਉ = ਨਾਲ। ਨ ਲਾਇਓ = ਨਹੀਂ ਜੋੜਿਆ। ਬਿਹਾਨੀ = ਬੀਤ ਗਈ। ਅਉਧਹਿ = ਉਮਰ। ਗੁਣਿ ਨਿਧਿ ਨਾਮੁ = ਸਾਰੇ ਗੁਣਾਂ ਦੇ ਖ਼ਜ਼ਾਨੇ ਹਰੀ ਦਾ ਨਾਮ ॥੧॥ ਜੋਰਤ = ਜੋੜਦਿਆਂ, ਇਕੱਠੀ ਕਰਦਿਆਂ। ਕਪਟੇ = ਧੋਖੇ ਨਾਲ। ਜੁਗਤਿ = ਢੰਗ। ਧਾਇਓ = ਭਟਕਦਾ ਫਿਰਿਆ। ਕੇਤੇ = ਕਿਤਨੇ ਕੁ? ਗਨੀਅਹਿ = ਗਿਣੇ ਜਾ ਸਕਦੇ ਹਨ। ਮਹਾ ਮੋਹਨੀ = ਮਨ ਨੂੰ ਠੱਗਣ ਵਾਲੀ ਸਭ ਤੋਂ ਵੱਡੀ (ਮਾਇਆ)। ਖਾਇਓ = ਆਤਮਕ ਜੀਵਨ ਨੂੰ ਖਾ ਗਈ ॥੧॥
 
(ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ॥੧॥ ਰਹਾਉ॥ ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ॥੧॥
 
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

 

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ 'ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ 'ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ
ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ
ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
Embed widget