ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੂਨ 2026

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
 
ਪਦ ਅਰਥ: -ਧਿਆਈਐ = ਸਿਮਰਿਆ ਜਾ ਸਕਦਾ ਹੈ। ਸੁਭਾਇ = ਪ੍ਰੇਮ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਗਾਈਐ = ਗਾ ਸਕੀਦਾ ਹੈ। ਵਿਗਸੈ = ਖਿੜਿਆ ਰਹਿੰਦਾ ਹੈ। ਗਾਇ = ਗਾ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिन}। ਸਾਚੇ ਭਾਵਏ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗੇ। ਭਾਵਏ = ਭਾਵੈ, ਚੰਗਾ ਲੱਗੇ। ਨਾਮਿ = ਨਾਮ ਵਿਚ। ਸਮਾਵਏ = ਸਮਾਵੈ, ਸਮਾ ਜਾਂਦਾ ਹੈ। ਦੇਇ = ਦੇਂਦਾ ਹੈ। ਤ = ਤਾਂ, ਤਦੋਂ।੧। ਸਾਚਾ—ਸਦਾ-ਥਿਰ ਰਹਿਣ ਵਾਲਾ। ਨੇਹੁ—ਪ੍ਰੇਮ। ਪੂਰੇ ਸਤਿਗੁਰੈ—ਪੂਰੇ ਗੁਰੂ ਦੀ ਰਾਹੀਂ। ਹਉ—ਮੈਂ। ਤਿਸੁ—ਉਸ (ਪ੍ਰਭੂ) ਨੂੰ। ਸੇਵੀ—ਸੇਵੀਂ, ਮੈਂ ਸੇਂਵਦਾ ਹਾਂ। ਵੀਸਰੈ—ਭੁੱਲਦਾ। ਮੈ—ਮੈਨੂੰ। ਵਿਸਾਰੀ—ਵਿਸਾਰੀਂ, ਮੈਂ ਭੁਲਾਂਦਾ। ਸਮ੍ਹ੍ਹਾਰੀ—ਸਮ੍ਹ੍ਹਾਰੀਂ, ਮੈਂ ਸੰਭਾਲਦਾ। ਲਈ—ਲਈਂ। ਜੀਵਾ—ਜੀਵਾਂ। ਸ੍ਰਵਣੀ—ਕੰਨਾਂ ਨਾਲ। ਸੁਣੀ—ਸੁਣੀਂ। ਤ੍ਰਿਪਤੈ—ਰੱਜ ਜਾਂਦਾ ਹੈ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਪੀਵਾ—ਪੀਵਾਂ। ਬਿਬੇਕ—(ਚੰਗੇ ਮੰਦੇ ਦੀ) ਪਰਖ। ਬਿਚਰੈ—ਵਿਚਰਦੀ ਹੈ, ਵਰਤਦੀ ਹੈ।2।
 
ਅਰਥ: - ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ।
 
ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮy ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।

ਟਾਪ ਹੈਡਲਾਈਨ

Diwali 2026 : ਦੀਵਾਲੀ 'ਤੇ ਲਕਸ਼ਮੀ ਪੂਜਾ ਦਾ ਸ਼ੁਭ ਸਮਾਂ ਕੀ ਹੈ? ਜਾਣੋ ਸਹੀ ਮੁਹੂਰਤ, ਰਾਹੂਕਾਲ ਅਤੇ ਪੂਜਾ ਦਾ ਸਮਾਂ  
Diwali 2026 : ਦੀਵਾਲੀ 'ਤੇ ਲਕਸ਼ਮੀ ਪੂਜਾ ਦਾ ਸ਼ੁਭ ਸਮਾਂ ਕੀ ਹੈ? ਜਾਣੋ ਸਹੀ ਮੁਹੂਰਤ, ਰਾਹੂਕਾਲ ਅਤੇ ਪੂਜਾ ਦਾ ਸਮਾਂ  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget