ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਸਤੰਬਰ 2026

ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥

ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
 
ਪਦਅਰਥ:- ਨਾਵੈ ਕੀ—(ਪਰਮਾਤਮਾ ਦੇ) ਨਾਮ ਦੀ। ਮਿਤਿ—ਮਾਪ, ਮਰਯਾਦਾ। ਸੇ—ਉਹ {ਬਹੁ-ਵਚਨ}। ਧੰਨੁ—ਭਾਗਾਂ ਵਾਲੇ। ਨਾਮਿ—ਨਾਮ ਵਿਚ। ਲਿਵ—ਲਗਨ। ਸਾਚੀ—ਅਟੱਲ, ਕਦੇ ਉਕਾਈ ਨਾਹ ਖਾਣ ਵਾਲੀ। ਸਾਚਾ ਵੀਚਾਰੁ—ਸਦਾ-ਥਿਰ ਪ੍ਰਭੂ ਦੇ ਗੁਣਾਂ ਦਾ ਵਿਚਾਰ। ਦੇ—ਦੇਂਦਾ ਹੈ।1। ਅਚਰਜੁ—ਹੈਰਾਨ ਕਰਨ ਵਾਲਾ। ਕਲੀ ਕਾਲ ਵਿਚਿ—ਝਗੜਿਆਂ-ਭਰੇ ਜੀਵਨ-ਸਮੇ ਵਿਚ।1। ਰਹਾਉ। ਹਮ—ਅਸੀਂ ਜੀਵ। ਮਨ ਮਾਹਿ—(ਜੇ) ਮਨ ਵਿਚ (ਵਿਚਾਰ ਕਰ ਵੇਖੀਏ)। ਕਮਾਹਿ—(ਅਸੀ) ਕਰਦੇ ਹਾਂ। ਗੁਰ ਪਰਸਾਦੀ—ਗੁਰੂ ਦੀ ਕਿਰਪਾ ਨਾਲ ਹੀ। ਆਪੇ—(ਪ੍ਰਭੂ) ਆਪ ਹੀ।2। ਬਿਖਿਆ—ਮਾਇਆ। ਅਭਿਮਾਨੁ—ਅਹੰਕਾਰ। ਅਹੰਕਾਰਿ—ਅਹੰਕਾਰ ਵਿਚ। ਮਾਨੁ—ਆਦਰ। ਆਪੁ—ਆਪਾ-ਭਾਵ। ਸਾਲਾਹੀ—ਸਾਲਾਹੀਂ, ਮੈਂ ਸਲਾਹੁੰਦਾ ਹਾਂ। ਸਚੁ—ਸਦਾ-ਥਿਰ ਪ੍ਰਭੂ।3। ਸਾਜੇ—ਪੈਦਾ ਕਰਦਾ ਹੈ। ਸਚਿ—ਸਦਾ-ਥਿਰ ਨਾਮ ਵਿਚ। ਨਾਮਿ—ਨਾਮ ਵਿਚ (ਜੁੜਿਆਂ)। ਆਗੈ—ਪਰਲੋਕ ਵਿਚ (ਭੀ)।4।
 
ਅਰਥ:- ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।1। ਰਹਾਉ। ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।1। ਹੇ ਭਾਈ! ਅਸੀਂ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀਂ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀਂ ਨਿਰੋਲ ਮੂਰਖ ਹਾਂ।
 
ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।2। (ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ)। ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।3। ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।4।8।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
Embed widget