ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

ਪਦਅਰਥ:- ਪ੍ਰਭ—ਹੇ ਪ੍ਰਭੂ! ਦਾਨਿ—ਦਾਨ (ਦੇਣ) ਵਿਚ। ਮਤਿ ਪੂਰਾ—ਮਤਿ ਦਾ ਪੂਰਾ, ਕਦੇ ਨਾਹ ਖੁੰਝਣ ਵਾਲਾ। ਥਾਰੇ—ਤੇਰੇ। ਭੇਖਾਰੀ—ਮੰਗਤੇ। ਮਾਗਉ—ਮੈਂ ਮੰਗਾਂ। ਥਿਰੁ—ਸਦਾ ਟਿਕੇ ਰਹਿਣ ਵਾਲਾ। ਨ ਰਹਾਈ—ਨ ਰਹੈ, ਨਹੀਂ ਰਹਿੰਦਾ। ਹਰਿ—ਹੇ ਹਰੀ! ਪਿਆਰੀ—ਮੈਂ ਪਿਆਰ ਕਰਾਂ।1। ਰਵਿ ਰਹਿਆ—ਵਿਆਪਕ ਹੋ ਰਿਹਾ ਹੈ। ਬਨਵਾਰੀ—ਪਰਮਾਤਮਾ। ਮਹੀਅਲਿ—ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਦੇਖਿ ਨਿਹਾਰੀ—ਦੇਖਿ ਨਿਹਾਰਿ, ਚੰਗੀ ਤਰ੍ਹਾਂ ਵੇਖ। ਰਹਾਉ। ਮਰਤ—ਮਾਤ ਲੋਕ, ਇਹ ਧਰਤੀ। ਪਇਆਲ—ਪਾਤਾਲ। ਗੁਰਿ—ਗੁਰੂ ਨੇ। ਸਤਿਗੁਰਿ—ਸਤਿਗੁਰ ਨੇ। ਹੈ ਭੀ—ਹੁਣ ਭੀ ਮੌਜੂਦ ਹੈ। ਹੋਨੀ—ਅਗਾਂਹ ਨੂੰ ਭੀ ਮੌਜੂਦ ਰਹੇਗਾ।2। ਬਪੁੜੋ—ਵਿਚਾਰਾ। ਇਨਿ—ਇਸ (ਜਗਤ) ਨੇ। ਦੂਜੈ—ਦੂਜੇ (ਮੋਹ) ਵਿਚ (ਫਸ ਕੇ)। ਸਾਕਤ—ਸਾਕਤਾਂ ਨੇ, ਮਾਇਆ-ਵੇੜ੍ਹੇ ਬੰਦਿਆਂ ਨੇ।3। ਸਤਿਗੁਰ—ਹੇ ਸਤਿਗੁਰ! ਤੋੜਿ—ਤੋੜ ਕੇ। ਨਿਰਾਰੇ—ਨਿਰਾਲੇ, ਨਿਰਲੇਪ। ਬਹੁੜਿ—ਮੁੜ। ਮਝਾਰੀ—ਵਿਚ। ਨਾਨਕ—ਹੇ ਨਾਨਕ! ਪਰਗਾਸਿਆ—ਚਮਕਿਆ, ਰੌਸ਼ਨ ਹੋਇਆ। ਮਨਿ—ਮਨ ਵਿਚ।4।
 
ਅਰਥ:- ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।1। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ। ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।2। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।3। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਗੁਰੂ ਨਾਨਕ ਜੀ ਅਪਣੇ ਆਪ ਨੂੰ ਕਹਿੰਦੇ ਹਨ, ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।4।8।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget