ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (13-01-2026)

ਸਲੋਕੁ ਮਃ ੪ ॥  ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ

ਸਲੋਕੁ ਮਃ ੪ ॥  ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥

ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ। ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ। ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ ਜੀ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ॥੧॥ ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ। ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ। ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ॥੨॥ ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ। ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ)। ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ। ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ ਜੀ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ॥੨੭॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget