ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜਨਵਰੀ 2025

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥
 
ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥॥
 
ਅਰਥ:ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਮਃ ੩ ॥ ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ ।
 
(ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਗੁਰੂ ਨਾਨਕ ਜੀਆਪਣੇ ਆਪ ਨੂੰ ਕਿਹੰਦੇ ਹਨ, ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget