ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
 
ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨। ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।
 
 
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
 
 
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Daily Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਮਈ 2026
Daily Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਮਈ 2026

ਵੀਡੀਓਜ਼

CM ਮਾਨ ਦਾ ਬਾਦਲ ‘ਤੇ ਤਿੱਖਾ ਵਾਰ — ‘ਹੁਣ ਬਾਰੀ ਤਾਂ ਜੇਲ੍ਹ ਜਾਣ ਦੀ ਆਉਗੀ
ਆਜ਼ਾਦੀ ਦਾ ਭਾਅ ਸਿਰਫ ਪੰਜਾਬੀਆਂ ਨੂੰ ਪਤਾ, ਅਸੀਂ ਕੁਰਬਾਨੀਆਂ ਦਿੱਤੀਆਂ ਨੇ
ਮੈਂ ED ਨੂੰ ਚੈਲੈਂਜ ਕਰਦਾ ਹਾਂ — ਮੇਰੇ ਫੋਨ ਦੀ ਫੋਰੈਂਸਿਕ ਜਾਂਚ ਕਰਵਾ
ED ਮਾਮਲੇ ‘ਚ ਅਮਨ ਅਰੋੜਾ ਭੜਕੇ — ‘ਮੇਰੀ ਇਮੇਜ ਖਰਾਬ ਕਰਨ ਦੀ ਕੋਸ਼ਿਸ਼
ED ਦੀ ਰੇਡ ਤੋਂ ਬਾਅਦ ਅਮਨ ਅਰੋੜਾ ਨੇ ਕੀਤੇ ਵੱਡੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBI Raids: ਵੱਡੀ ਖਬਰ, ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਿਲਾਂ: CBI ਨੇ Reliance Group ਨਾਲ ਜੁੜੇ 17 ਥਾਵਾਂ ’ਤੇ ਮਾਰਿਆ ਛਾਪਾ: ਵੱਡਾ ਖੁਲਾਸਾ ਹੋਇਆ...
ਵੱਡੀ ਖਬਰ, ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਿਲਾਂ: CBI ਨੇ Reliance Group ਨਾਲ ਜੁੜੇ 17 ਥਾਵਾਂ ’ਤੇ ਮਾਰਿਆ ਛਾਪਾ: ਵੱਡਾ ਖੁਲਾਸਾ ਹੋਇਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਕੀਲ ਦਾ ਬੇਰਹਿਮੀ ਨਾਲ ਕਤਲ; ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਕੀਲ ਦਾ ਬੇਰਹਿਮੀ ਨਾਲ ਕਤਲ; ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ: ਤਸਵੀਰਾਂ ਵਾਇਰਲ...
ਪੰਜਾਬ 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ: ਤਸਵੀਰਾਂ ਵਾਇਰਲ...
Punjab News: ਪੰਜਾਬ 'ਚ ਸਿਆਸੀ ਭੂਚਾਲ, ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ; ਜਾਣੋ ਕੀ ਬੋਲੇ ਵਕੀਲ...
ਪੰਜਾਬ 'ਚ ਸਿਆਸੀ ਭੂਚਾਲ, ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ; ਜਾਣੋ ਕੀ ਬੋਲੇ ਵਕੀਲ...
Senior Leader Death: ਸਿਆਸੀ ਜਗਤ ਤੋਂ ਦੁਖਦ ਖਬਰ, ਮੰਤਰੀ ਅਤੇ ਸੀਨੀਅਰ ਆਗੂ ਦਾ ਦੇਹਾਂਤ; ਦਿੱਗਜ ਆਗੂਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਦੁਖਦ ਖਬਰ, ਮੰਤਰੀ ਅਤੇ ਸੀਨੀਅਰ ਆਗੂ ਦਾ ਦੇਹਾਂਤ; ਦਿੱਗਜ ਆਗੂਆਂ 'ਚ ਪਸਰਿਆ ਮਾਤਮ...
Heart Care Tips: ਹਾਰਟ ਅਟੈਕ ਨੌਜਵਾਨਾਂ ਨੂੰ ਵੀ ਬਣਾ ਰਿਹਾ ਸ਼ਿਕਾਰ, ਜਾਣੋ ਮੌਤ ਤੋਂ ਬਚਣ ਦਾ ਸਭ ਤੋਂ ਆਸਾਨ ਤਰੀਕਾ; ਮਾਹਿਰਾਂ ਦੀ ਰਾਏ ਆਏਗੀ ਕੰਮ...
ਹਾਰਟ ਅਟੈਕ ਨੌਜਵਾਨਾਂ ਨੂੰ ਵੀ ਬਣਾ ਰਿਹਾ ਸ਼ਿਕਾਰ, ਜਾਣੋ ਮੌਤ ਤੋਂ ਬਚਣ ਦਾ ਸਭ ਤੋਂ ਆਸਾਨ ਤਰੀਕਾ; ਮਾਹਿਰਾਂ ਦੀ ਰਾਏ ਆਏਗੀ ਕੰਮ...
Punjab News: ਪੰਜਾਬ 'ਚ ਸਿਆਸੀ ਹਲਚਲ ਜਾਰੀ, ਕੈਬਨਿਟ ਮੰਤਰੀ ਦੀਆਂ ਜਾਇਦਾਦਾਂ ਜ਼ਬਤ; ਜਾਣੋ ਕਿੱਥੇ ਹੋਏਗੀ ਅਗਲੇਰੀ ਜਾਂਚ?
ਪੰਜਾਬ 'ਚ ਸਿਆਸੀ ਹਲਚਲ ਜਾਰੀ, ਕੈਬਨਿਟ ਮੰਤਰੀ ਦੀਆਂ ਜਾਇਦਾਦਾਂ ਜ਼ਬਤ; ਜਾਣੋ ਕਿੱਥੇ ਹੋਏਗੀ ਅਗਲੇਰੀ ਜਾਂਚ?
Cabinet Minister Road Accident: ਵੱਡਾ ਹਾਦਸਾ, ਕੈਬਨਿਟ ਮੰਤਰੀ ਦਾ ਹੋਇਆ ਭਿਆਨਕ ਐਕਸੀਡੈਂਟ; ਸਿਆਸਤਦਾਨਾਂ 'ਚ ਚਿੰਤਾ ਦਾ ਮਾਹੌਲ...
ਵੱਡਾ ਹਾਦਸਾ, ਕੈਬਨਿਟ ਮੰਤਰੀ ਦਾ ਹੋਇਆ ਭਿਆਨਕ ਐਕਸੀਡੈਂਟ; ਸਿਆਸਤਦਾਨਾਂ 'ਚ ਚਿੰਤਾ ਦਾ ਮਾਹੌਲ...
Embed widget