ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੂਨ 2026

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥
 
ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
 
ਪਦਅਰਥ: ਬੀਨਾ = ਸੁਜਾਖਾ, ਸਿਆਣਾ। ਅੰਦਰੁ = ਮਨ {ਲਫ਼ਜ਼ 'ਅੰਦਰੁ' ਅਤੇ 'ਅੰਦਰਿ' ਦਾ ਫ਼ਰਕ ਚੇਤੇ ਰੱਖੋ}। ਤਤੁ = ਅਸਲੀਅਤ। ਮੋਖ ਦੁਆਰੁ = ਮੁਕਤੀ ਦਾ ਦਰਵਾਜ਼ਾ। ਅਧਾਰੁ = ਆਸਰਾ। ਮੋਖ = (ਹਉਮੈ ਤ੍ਰਿਸ਼ਨਾ ਆਦਿਕ ਵਿਕਾਰਾਂ ਤੋਂ) ਖ਼ਲਾਸੀ। ਸਹਜਿ = ਆਤਮਕ ਅਡੋਲਤਾ ਵਿਚ। ਵੀਚਾਰੁ = ਪਰਮਾਤਮਾ ਦੇ ਗੁਣਾਂ ਦੀ ਵਿਚਾਰ। ਗੁਰਮੁਖਿ = ਗੁਰੂ ਦੇ ਸਨਮੁਖ ਮਨੁੱਖ। ਕਿਨਕਾ = ਕਿਣਕਾ ਮਾਤ੍ਰ, ਥੋੜਾ ਜਿਤਨਾ ਹੀ। ਕਾਪੜੁ = ਕੱਪੜਾ, ਪੁਸ਼ਾਕ। ਖਿਮ = ਖਿਮਾ। ਪ੍ਰਿਮ ਕਾ = ਪ੍ਰੇਮ ਦਾ (ਸਿੰਗਾਰ) । ਕਿਲਬਿਖ = ਪਾਪ। ਜਿਣਕਾ = ਜਿੱਤ ਜਾਂਦਾ ਹੈ।
 
ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚr ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ ਜੀ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥
 
ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥

Advertisement

ਟਾਪ ਹੈਡਲਾਈਨ

Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget