ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਫਰਵਰੀ 2025

Hukamnama Sahib: ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ

Hukamnama Sahib: ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ ॥

ਅਰਥ:- ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।1। ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ। ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।2। ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ। ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ)। ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ। 21।1। ਸੁਧੁ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget