ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-05-2025)

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
 
(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨। ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Embed widget