ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-10-2024)

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥१॥
 
ਧੰਨੁ = ਵਡਿਆਵਣ-ਯੋਗ। ਸਿਰੰਦਾ = ਪੈਦਾ ਕਰਨ ਵਾਲਾ, ਸਿਰਜਣਹਾਰ। ਸਚਾ = ਸਦਾ-ਥਿਰ ਰਹਿਣ ਵਾਲਾ। ਜਿਨਿ = ਜਿਸ (ਪਾਤਿਸ਼ਾਹ) ਨੇ। ਧੰਧੈ = (ਮਾਇਆ ਦੇ) ਆਹਰ ਵਿਚ। ਮੁਹਲਤਿ = ਮਿਲਿਆ ਸਮਾ। ਪੁਨੀ = ਪੁੰਨੀ, ਪੁੱਜ ਗਈ, ਪੂਰੀ ਹੋ ਗਈ। ਪਾਈ = ਪਨ-ਘੜੀ ਦੀ ਪਿਆਲੀ। ਜਾਨੀਅੜਾ = ਪਿਆਰਾ ਸਾਥੀ ਜੀਵਾਤਮਾ। ਘਤਿ = ਫੜ ਕੇ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ। ਵੀਰ ਸਬਾਏ = ਸਾਰੇ ਵੀਰ, ਸਾਰੇ ਸੱਜਣ ਸੰਬੰਧੀ। ਹੰਸ = ਜੀਵਾਤਮਾ। ਪੁੰਨੇ = ਪੁੱਗ ਗਏ, ਮੁੱਕ ਗਏ। ਮਾਏ = ਹੇ ਮਾਂ! ਪੁਰਬਿ = ਮਰਨ ਤੋਂ ਪਹਿਲੇ ਸਮੇ ਵਿਚ।
 
 
ਰਾਗ ਵਡਹੰਸ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਅਲਾਹਣੀਆਂ'। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Embed widget