ਪੜਚੋਲ ਕਰੋ
Advertisement
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-09-2023)
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥
ਪੂਰਕੁ = ਪੂਰੀਆਂ ਕਰਨ ਵਾਲਾ। ਦਾਤਾ = ਦੇਣ ਵਾਲਾ। ਸਰਬ = ਸਾਰੇ। ਜਾ ਕੈ ਵਸਿ = ਜਿਸ ਦੇ ਇਖ਼ਤਿਆਰ ਵਿਚ। ਧੇਨ = ਗਾਂ। ਕਾਮ-ਵਾਸਨਾ। ਕਾਮਧੇਨ = ਸ੍ਵਰਗ ਦੀ ਉਹ ਗਾਂ ਜੋ ਸਾਰੀਆਂ ਵਾਸਨਾਂ ਪੂਰੀਆਂ ਕਰ ਦੇਂਦੀ ਹੈ। ਜੀਅੜੇ = ਹੇ ਸੋਹਣੀ ਜਿੰਦੇ! ਤਾ = ਤਦੋਂ। ਪਾਵਹਿ = ਪਾ ਲਏਂਗਾ।੧। ਮਨ = ਹੇ ਮਨ! ਸਤਿ ਨਾਮੁ = ਸਦਾ-ਥਿਰ ਰਹਿਣ ਵਾਲਾ ਹਰਿ-ਨਾਮ। ਹਲਤਿ = {अत्र} ਇਸ ਲੋਕ ਵਿਚ। ਪਲਤਿ = {परत्र} ਪਰਲੋਕ ਵਿਚ। ਮੁਖ ਊਜਲ = ਉੱਜਲ ਮੂੰਹ ਵਾਲੇ, ਸੁਰਖ਼-ਰੂ। ਪੁਰਖੁ = ਸਰਬ-ਵਿਆਪਕ। ਨਿਰੰਜਨਾ = ਮਾਇਆ ਤੋਂ ਨਿਰਲੇਪ ਪ੍ਰਭੂ।ਰਹਾਉ।
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ। ਹੇ ਮੇਰੇ ਮਨ! ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ ॥੧॥ ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ ਰਹਾਉ॥ ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੨॥੬॥੧੨॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਅਪਰਾਧ
ਵਿਸ਼ਵ
Advertisement