ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 17-12-2024

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥

ਪਦਅਰਥ:- ਨਿਗੁਣਿਆ ਨੋ—ਗੁਣ-ਹੀਨ ਮਨੁੱਖਾਂ ਨੂੰ। ਆਪੇ—ਆਪ ਹੀ। ਭਾਈ—ਹੇ ਭਾਈ! ਲਾਇ—ਲਾ ਕੇ। ਨਾਮਿ—ਨਾਮ ਵਿਚ।1। ਬਖਸਿ—ਮੇਹਰ ਕਰ ਕੇ। ਮਿਲਾਇ—ਮਿਲਾ ਲੈਂਦਾ ਹੈ। ਅਪਰਾਧੀ—ਪਾਪੀ। ਸਤਿਗੁਰਿ—ਗੁਰੂ ਨੇ। ਰਹਾਉ। ਬਖਸਿਅਨੁ—ਉਸ ਨੇ ਬਖ਼ਸ਼ੇ ਹਨ। ਕਉਣ ਕਉਣ—ਕੇਹੜੇ ਕੇਹੜੇ? ਬੇਅੰਤ। ਸਾਚੈ ਸਬਦਿ—ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ। ਵੀਚਾਰਿ—ਵਿਚਾਰ ਵਿਚ (ਜੋੜ ਕੇ)। ਉਤਾਰਿਅਨੁ—ਉਸ ਨੇ ਪਾਰ ਲੰਘਾ ਦਿੱਤੇ ਹਨ। ਬੇੜੈ—ਬੇੜੇ ਵਿਚ। ਚਾੜਿ—ਚਾੜ੍ਹ ਕੇ।2। ਮਨੂਰੈ ਤੇ—ਸੜੇ ਹੋਏ ਲੋਹੇ ਤੋਂ। ਕੰਚਨ—ਸੋਨਾ। ਮੇਲਿ—ਮੇਲ ਕੇ। ਆਪੁ—ਆਪਾ-ਭਾਵ। ਮਨਿ—ਮਨ ਵਿਚ।3। ਹਉ—ਮੈਂ। ਵਾਰੀ—ਕੁਰਬਾਨ। ਵਾਰਣੈ—ਸਦਕੇ। ਕਉ—ਨੂੰ, ਤੋਂ। ਸਦ—ਸਦਾ। ਬਲਿਹਾਰੈ—ਕੁਰਬਾਨ। ਜਾਉ—ਜਾਉਂ, ਮੈਂ ਜਾਂਦਾ ਹਾਂ,। ਨਿਧਾਨੁ—ਖ਼ਜ਼ਾਨਾ। ਜਿਨੀ—ਜਿਸ (ਗੁਰੂ) ਨੇ। ਸਹਜਿ—ਆਤਮਕ ਅਡੋਲਤਾ ਵਿਚ। ਸਮਾਉ—ਸਮਾਉਂ, ਮੈਂ ਲੀਨ ਰਹਿੰਦਾ ਹਾਂ।4।

ਅਰਥ:- ਹੇ ਭਾਈ! ਅਸੀਂ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਰਹਾਉ। ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।1। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।3। ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।4।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
Embed widget