ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (17-05-2025)

Hukamnama Sahib:  ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥

Hukamnama Sahib:  ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget