ਪੜਚੋਲ ਕਰੋ
Advertisement
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (17-09-2024)
Hukamnama Sahib: ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥
Hukamnama Sahib: ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਪਦਅਰਥ: ਮਧਿਮ = ਨਿੰਮੀ, ਭੈੜੀ। ਕਪਟੁ = ਧੋਖਾ। ਸੁਆਇ = ਸੁਆਰਥ ਲਈ।ਵਿਆਪੇ = ਗ੍ਰਸੇ ਹੋਏ। ਗੁਬਾਰਾ = ਹਨੇਰਾ। ਨਿਕਟਿ = ਨੇੜੇ। ਬਿਚਖਣ = ਸਿਆਣੇ। ਧਿਆਇਆ = ਸਿਮਰਿਆ ਹੈ। ਭੋਜਨੁ ਖਾਇਆ = ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ ਆਸਰਾ ਹੈ) । ਮਸਤਕਿ = ਮੱਥੇ ਤੇ। ਭਏ ਪੁਨੀਤ = ਪਵਿੱਤ੍ਰ ਹੋ ਗਏ ਹਨ। ਨਾਇਆ = ਨ੍ਹਾਤੇ ਹਨ।
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਪੰਜਾਬ
ਪੰਜਾਬ
Advertisement