ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਫਰਵਰੀ 2025

ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥

ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨ੍ਹ੍ਹਿ ਜਨ ਨਾਨਕ ਤਿਨ ਬਲਿ ਜਾਏ ॥੧॥ ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥

ਪੰਜਾਬੀ ਵਿਆਖਿਆ : ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵਾਸਤੇ) ਫਿਟਕਾਰ ਹੀ ਖੱਟਣ ਵਾਲੀ ਹੁੰਦੀ ਹੈ (ਕਿਉਂਕਿ ਉਹ ਮਨੁੱਖ) ਪਰਮਾਤਮਾ ਦੇ ਨਾਮ ਦਾ ਆਨੰਦ ਪਰਾਲੀ ਦੇ ਵੱਟੇ ਤਿਆਗਦਾ ਹੈ, ਪਰਮਾਤਮਾ ਦਾ ਨਾਮ ਭੁਲਾ ਕੇ ਉਹ ਦੁੱਖ (ਹੀ) ਪਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਰਹਿੰਦੇ ਹਨ, ਜੀਵਨ ਦਾ ਸਹੀ ਰਸਤਾ ਉਹਨਾਂ ਨੂੰ ਨਹੀਂ ਦਿੱਸਦਾ (ਇਸ ਵਾਸਤੇ ਉਹ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਮਨਮੁਖ ਬੰਦਾ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਪ੍ਰਭੂ ਨੂੰ ਵਿਸਾਰ ਕੇ ਮਨਮੁਖ ਨੇ ਹੋਰ ਹੋਰ ਕਈ ਧੰਧੇ ਸਹੇੜੇ ਹੁੰਦੇ ਹਨ, ਉਹਨਾਂ) ਕੰਮਾਂ ਵਿਚ (ਉਸ ਨੂੰ) ਕਾਮਯਾਬੀਆਂ ਨਹੀਂ ਹੁੰਦੀਆਂ, ਆਖ਼ਰ ਇਥੋਂ ਹਾਹੁਕੇ ਲੈਂਦਾ ਹੀ ਜਾਂਦਾ ਹੈ।

ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ਉਸ ਨੂੰ ਗੁਰੂ ਮਿਲਦਾ ਹੈ, ਉਹ ਸਦਾ ਪ੍ਰਭੂ ਦਾ ਨਾਮ ਸਿਮਰਦਾ ਹੈ। ਨਾਮ ਵਿਚ ਰੰਗੇ ਹੋਏ ਮਨੁੱਖ ਸਦਾ ਆਤਮਕ ਆਨੰਦ ਮਾਣਦੇ ਹਨ। ਹੇ ਦਾਸ ਨਾਨਕ! (ਆਖ-) ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ।੧। ਹੇ ਭਾਈ! (ਹਰ ਵੇਲੇ ਮਾਇਆ ਦੀ) ਆਸ (ਹਰ ਵੇਲੇ ਮਾਇਆ ਦੀ ਹੀ) ਚਿਤਵਨੀ ਜਗਤ ਵਿਚ (ਜੀਵਾਂ ਨੂੰ) ਮੋਹ ਰਹੀ ਹੈ, ਇਸ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਜਿਤਨਾ ਭੀ ਜਗਤ ਦਿੱਸ ਰਿਹਾ ਹੈ (ਇਸ ਆਸਾ ਮਨਸਾ ਦੇ ਕਾਰਨ ਜਗਤ ਦਾ) ਹਰੇਕ ਜੀਵ ਆਤਮਕ ਮੌਤ ਦੇ ਪੰਜੇ ਵਿਚ ਹੈ।

(ਪਰ) ਇਹ ਆਤਮਕ ਮੌਤ (ਪਰਮਾਤਮਾ ਦੇ) ਹੁਕਮ ਵਿਚ ਹੀ ਵਿਆਪਦੀ ਹੈ (ਇਸ ਵਾਸਤੇ ਇਸ ਤੋਂ) ਉਹੀ ਬਚਦਾ ਹੈ ਜਿਸ ਉਤੇ ਕਰਤਾਰ ਮਿਹਰ ਕਰਦਾ ਹੈ (ਤੇ, ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਗੁਰੂ ਦੀ ਰਾਹੀਂ)। ਹੇ ਨਾਨਕ! ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਦਾ ਹੈ, ਜਦੋਂ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦਾ ਹੈ ਤਦੋਂ ਮਨੁੱਖ ਆਸਾ ਮਨਸਾ ਨੂੰ ਮੁਕਾ ਲੈਂਦਾ ਹੈ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ) ਆਸਾਂ ਤੋਂ ਉਤਾਂਹ ਰਹਿੰਦਾ ਹੈ, ਤਦੋਂ ਮਨੁੱਖ ਦਾ ਮਨ (ਆਸਾ ਮਨਸਾ ਦੀ ਘੁੰਮਣ-ਘੇਰੀ ਵਿਚੋਂ) ਪਾਰ ਲੰਘ ਜਾਂਦਾ ਹੈ।੨।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget