ਪੜਚੋਲ ਕਰੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥

Hukamnama Sahib
Source : ABPLIVE AI
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥
ਸਖੀ = ਹੇ ਸਹੇਲੀਏ! ਵਸਿ = ਰਜ਼ਾ ਵਿਚ (ਤੁਰੀਏ)। ਮੰਗਲੁ = ਸਿਫ਼ਤਿ-ਸਾਲਾਹ ਦਾ ਗੀਤ। ਗਾਵਹ = ਆਓ ਅਸੀਂ ਗਾਵੀਏ। ਤਜਿ = ਤਿਆਗ ਦੇਹ। ਮਾਨੁ = ਅਹੰਕਾਰ। ਮਤੁ = ਸ਼ਾਇਦ। ਪ੍ਰੀਤਮ ਭਾਵਹ = ਪ੍ਰੀਤਮ ਨੂੰ ਚੰਗਿਆਂ ਲੱਗੀਏ। ਬਿਕਾਰੁ ਦੂਜਾ = ਮਾਇਆ ਦੇ ਪਿਆਰ ਵਾਲਾ ਵਿਕਾਰ। ਸੇਵਿ = ਸਰਨੀ ਪਵੋ। ਨਿਰੰਜਨੋ = ਨਿਰੰਜਨੁ, {ਨਿਰ-ਅੰਜਨ} ਜਿਸ ਨੂੰ ਮਾਇਆ ਦੇ ਮੋਹ ਦੀ ਕਾਲਖ ਨਹੀਂ ਲੱਗ ਸਕਦੀ। ਦੁਰਤ = ਪਾਪ। ਦੁਰਤ ਬਿਖੰਡਨੋ = ਪਾਪਾਂ ਦਾ ਨਾਸ ਕਰਨ ਵਾਲਾ। ਸਗਲ = ਸਾਰੇ। ਹੋਇ = ਬਣ ਕੇ। ਦਾਸ ਦਾਸੀ = ਦਾਸਾਂ ਦੀ ਦਾਸੀ। ਤਜਿ = ਤਿਆਗ ਕੇ। ਉਦਾਸੀ = (ਸਿਫ਼ਤਿ-ਸਾਲਾਹ ਵਲੋਂ) ਉਪਰਾਮਤਾ। ਬਹੁੜਿ = ਫਿਰ, ਮੁੜ। ਬਿਧਿ = (ਅਨੇਕਾਂ) ਤਰੀਕਿਆਂ ਨਾਲ। ਨ ਧਾਵਾ = ਨ ਧਾਵਾਂ, ਮੈਂ ਨਾਹ ਭਟਕਾਂ। ਪਇਅੰਪੈ = ਬੇਨਤੀ ਕਰਦਾ ਹੈ। ਤਾਮਿ = ਤਦੋਂ। ਗਾਵਾ = ਗਾਵਾਂ, ਮੈਂ ਗਾ ਸਕਾਂ ॥੧॥
ਰਾਗ ਬਿਲਾਵਲੁ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸਹੇਲੀਏ! ਆਓ (ਰਲ ਕੇ ਬੈਠੀਏ) ਹੇ ਸਹੇਲੀਏ! ਆਓ ਪ੍ਰਭੂ ਦੀ ਰਜ਼ਾ ਵਿਚ ਤੁਰੀਏ, ਅਤੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੀਏ। ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਸ਼ਾਇਦ (ਇਸ ਤਰ੍ਹਾਂ) ਅਸੀਂ ਆਪਣੇ ਪ੍ਰੀਤਮ ਪ੍ਰਭੂ-ਪਤੀ ਨੂੰ ਚੰਗੀਆਂ ਲੱਗ ਸਕੀਏ। ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਮੋਹ ਦੂਰ ਕਰ, ਮਾਇਆ ਦੇ ਪਿਆਰ ਵਾਲਾ ਵਿਕਾਰ ਦੂਰ ਕਰ, ਸਿਰਫ਼ ਨਿਰਲੇਪ ਪ੍ਰਭੂ ਦੀ ਸਰਨ ਪਈ ਰਹੁ। ਸਾਰੇ ਪਾਪਾਂ ਦੇ ਨਾਸ ਕਰਨ ਵਾਲੇ ਦਇਆ ਦੇ ਸੋਮੇ ਪ੍ਰੀਤਮ ਪ੍ਰਭੂ ਦੇ ਚਰਨਾਂ ਦੀ ਓਟ ਪਕੜੀ ਰੱਖ। ਹੇ ਸਹੇਲੀਏ! (ਮੇਰੇ ਉੱਤੇ ਭੀ) ਮਿਹਰ ਕਰ, ਮੈਂ (ਪ੍ਰਭੂ ਦੇ) ਦਾਸਾਂ ਦੀ ਦਾਸੀ ਬਣ ਕੇ (ਸਿਫ਼ਤਿ-ਸਾਲਾਹ ਵਲੋਂ) ਉਪਰਾਮਤਾ ਛੱਡ ਕੇ ਮੁੜ ਹੋਰ ਹੋਰ ਪਾਸੇ ਨਾਹ ਭਟਕਦਾ ਫਿਰਾਂ। ਨਾਨਕ ਬੇਨਤੀ ਕਰਦਾ ਹੈ- (ਤੂੰ ਮਿਹਰ ਕਰੇਂ), ਤਦੋਂ ਹੀ ਮੈਂ (ਭੀ) ਸਿਫ਼ਤਿ-ਸਾਲਾਹ ਦਾ ਗੀਤ ਗਾ ਸਕਾਂਗਾ ॥१॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Advertisement
ਟ੍ਰੈਂਡਿੰਗ ਟੌਪਿਕ














