ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥
 
ਅਰਥ: (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।
 
ਰਹਾਉ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ—) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੯।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Embed widget