ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-07-2024)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
 
ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।
ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।
 
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election: ਹਰਿਆਣਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕੀਤਾ ਇੱਕ ਹੋਰ ਵੱਡਾ ਵਾਅਦਾ, ਪੰਜਾਬ 'ਚ ਵੀ ਹੋ ਚੁੱਕਿਆ ਫੈਸਲਾ ਲਾਗੂ 
Haryana Election: ਹਰਿਆਣਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕੀਤਾ ਇੱਕ ਹੋਰ ਵੱਡਾ ਵਾਅਦਾ, ਪੰਜਾਬ 'ਚ ਵੀ ਹੋ ਚੁੱਕਿਆ ਫੈਸਲਾ ਲਾਗੂ 
ਯੂਪੀ ਸਰਕਾਰ ਨਿਲਾਮ ਕਰੇਗੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਜ਼ਮੀਨ
ਯੂਪੀ ਸਰਕਾਰ ਨਿਲਾਮ ਕਰੇਗੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਜ਼ਮੀਨ
Vidhan Sabha Session: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਇਹਨਾ ਮੁੱਦਿਆਂ 'ਤੇ ਹੋਵੇਗੀ ਚਰਚਾ, ਆਹ ਬਿੱਲ ਪੇਸ਼ ਕਰੇਗੀ ਸਰਕਾਰ
Vidhan Sabha Session: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਇਹਨਾ ਮੁੱਦਿਆਂ 'ਤੇ ਹੋਵੇਗੀ ਚਰਚਾ, ਆਹ ਬਿੱਲ ਪੇਸ਼ ਕਰੇਗੀ ਸਰਕਾਰ
Personal Loan ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦਾ ਵੱਡਾ ਨੁਕਸਾਨ
Personal Loan ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦਾ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

ਮੁਰਤੀ ਵਿਸਰਜਨ ਕਰਨ ਗਏ 4 ਨੋਜਵਾਨ ਬਿਆਸ ਦਰਿਆ 'ਚ ਡੁੱਬੇSGPC ਸਿਰਫ ਬਾਦਲ ਪਰਿਵਾਰ ਦੀ ਹੋਕੇ ਰਹਿ ਗਈ ! - ਹਰਜੀਤ ਗਰੇਵਾਲਮੇਲੇ 'ਚ ਮੱਥਾ ਟੇਕਣ ਗਈ ਬਜੁਰਗ ਔਰਤ ਦੀ ਕਰੰਟ ਲੱਗਣ ਨਾਲ ਮੌਤChandigarh 'ਚ ਘਰ ਦੇ ਬਾਹਰ ਬਦਮਾਸ਼ਾਂ ਨੇ ਚਲਾਈਆਂ ਤਾਬੜ ਤੌੜ ਗੋਲੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election: ਹਰਿਆਣਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕੀਤਾ ਇੱਕ ਹੋਰ ਵੱਡਾ ਵਾਅਦਾ, ਪੰਜਾਬ 'ਚ ਵੀ ਹੋ ਚੁੱਕਿਆ ਫੈਸਲਾ ਲਾਗੂ 
Haryana Election: ਹਰਿਆਣਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕੀਤਾ ਇੱਕ ਹੋਰ ਵੱਡਾ ਵਾਅਦਾ, ਪੰਜਾਬ 'ਚ ਵੀ ਹੋ ਚੁੱਕਿਆ ਫੈਸਲਾ ਲਾਗੂ 
ਯੂਪੀ ਸਰਕਾਰ ਨਿਲਾਮ ਕਰੇਗੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਜ਼ਮੀਨ
ਯੂਪੀ ਸਰਕਾਰ ਨਿਲਾਮ ਕਰੇਗੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਜ਼ਮੀਨ
Vidhan Sabha Session: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਇਹਨਾ ਮੁੱਦਿਆਂ 'ਤੇ ਹੋਵੇਗੀ ਚਰਚਾ, ਆਹ ਬਿੱਲ ਪੇਸ਼ ਕਰੇਗੀ ਸਰਕਾਰ
Vidhan Sabha Session: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਇਹਨਾ ਮੁੱਦਿਆਂ 'ਤੇ ਹੋਵੇਗੀ ਚਰਚਾ, ਆਹ ਬਿੱਲ ਪੇਸ਼ ਕਰੇਗੀ ਸਰਕਾਰ
Personal Loan ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦਾ ਵੱਡਾ ਨੁਕਸਾਨ
Personal Loan ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦਾ ਵੱਡਾ ਨੁਕਸਾਨ
Crime News: ਬੱਸ ਅੱਡੇ 'ਤੇ ਔਰਤਾਂ ਦੇ ਕੱਪੜੇ ਫਾੜਨ ਤੇ ਕੁੱਟਮਾਰ ਕਰਨ ਵਾਲੇ ਪੰਜਾਬ ਰੋਡਵੇਜ਼ ਦੇ 2 ਸਬ-ਇੰਸਪੈਕਟਰ ਖਿਲਾਫ਼ ਕੇਸ ਦਰਜ, ਆਹ ਸੀ ਪੂਰਾ ਮਾਮਲਾ
Crime News: ਬੱਸ ਅੱਡੇ 'ਤੇ ਔਰਤਾਂ ਦੇ ਕੱਪੜੇ ਫਾੜਨ ਤੇ ਕੁੱਟਮਾਰ ਕਰਨ ਵਾਲੇ ਪੰਜਾਬ ਰੋਡਵੇਜ਼ ਦੇ 2 ਸਬ-ਇੰਸਪੈਕਟਰ ਖਿਲਾਫ਼ ਕੇਸ ਦਰਜ, ਆਹ ਸੀ ਪੂਰਾ ਮਾਮਲਾ
I Phone ਜਿੱਤਣ ਲਈ ਮੁੰਡੇ-ਕੁੜੀਆਂ ਨੇ Club 'ਚ ਟੱਪੀਆਂ ਸਾਰੀਆਂ ਹੱਦਾਂ, ਸਾਰੇ ਕੱਪੜੇ ਉਤਾਰ ਕੇ ਕੀਤਾ Dance, ਫਿਰ ਜੋ ਹੋਇਆ...
I Phone ਜਿੱਤਣ ਲਈ ਮੁੰਡੇ-ਕੁੜੀਆਂ ਨੇ Club 'ਚ ਟੱਪੀਆਂ ਸਾਰੀਆਂ ਹੱਦਾਂ, ਸਾਰੇ ਕੱਪੜੇ ਉਤਾਰ ਕੇ ਕੀਤਾ Dance, ਫਿਰ ਜੋ ਹੋਇਆ...
Weather News: ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਜ਼ੋਰਦਾਰ ਮੀਂਹ, ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Weather News: ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਜ਼ੋਰਦਾਰ ਮੀਂਹ, ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Kisan Andolan Update: ਅੱਜ ਖੁੱਲ੍ਹ ਸਕਦਾ ਸ਼ੰਭੂ ਬਾਰਡਰ! ਸੁਪਰੀਮ ਕੋਰਟ 'ਚ ਹੋਣ ਜਾ ਰਹੀ ਅਹਿਮ ਸੁਣਵਾਈ 
Kisan Andolan Update: ਅੱਜ ਖੁੱਲ੍ਹ ਸਕਦਾ ਸ਼ੰਭੂ ਬਾਰਡਰ! ਸੁਪਰੀਮ ਕੋਰਟ 'ਚ ਹੋਣ ਜਾ ਰਹੀ ਅਹਿਮ ਸੁਣਵਾਈ 
Embed widget